ਸ਼ਰਤ ਲੱਗਾ ਲਓ ਕਦੇ ਕਿਸੇ ਮੁੱਖ ਮੰਤਰੀ ਨੇ ਨਹੀਂ ਕੀਤੀ ਹੋਣੀ ਐਸੀ ਗੱਲ!

Tags

ਪੰਜਾਬ ਵਿੱਚ ਮਾਨਸੂਨ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਇੱਥੇ ਭਾਰੀ ਬਾਰਸ਼ ਤਾਂ ਹੋਵੇਗੀ ਹੀ ਸਗੋਂ ਨਾਲ ਹੀ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਹਾਲਾਤ ਨੂੰ ਵੇਖਦਿਆਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ 'ਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ

ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ 'ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ 'ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ...ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ...ਹਾਸਲ ਜਾਣਕਾਰੀ ਮੁਤਾਬਕ ਰਾਜਪੁਰਾ, ਡੇਰਾਬਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ ਤੇ ਖਰੜ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਕਿਸਾਨਾਂ ਨੂੰ ਖੇਤਾਂ ਵਿੱਚ ਨਾ ਜਾਣ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬਿਨਾਂ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਗਈ ਹੈ।