ਬੱਕਰੀ ਤੇ ਮਰੀ ਮੁਰਗੇ ਦੇ ਵੀ ਪੈਸੇ ਵੀ ਦੇਵਗਾ ਮੈ - CM ਭਗਵੰਤ ਮਾਨ

Tags

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਫ਼ਨੇ ਸਾਕਾਰ ਕਰਨ ਲਈ ਬਰਤਾਨਵੀ ਹਕੂਮਤ ਕੋਲੋਂ ਆਜ਼ਾਦ ਹੋਣ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇਕ ਹੋਰ ਲਹਿਰ ਚਲਾਉਣ ਦਾ ਸੱਦਾ ਦਿੱਤਾ ਹੈ। ਉਥੇ ਹੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨੂੰ 15 ਅਗਸਤ ਤੱਕ ਹਰ ਹੀਲੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਾਡੀ ਸਰਕਾਰ ਹੜ੍ਹਾਂ ਵਿਚ ਹੋਏ ਨੁਕਸਾਨ ਲਈ ਲੋਕਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ, ਭਾਵੇਂ ਉਨ੍ਹਾਂ ਦੀ ਇਕ ਮੁਰਗੀ ਜਾਂ ਬੱਕਰੀ ਦਾ ਦੀ ਨੁਕਸਾਨ ਹੋਇਆ ਹੋਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਤੋਂ ਭੀਖ ਨਹੀਂ ਮੰਗੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਲੋਕਾਂ ਨੂੰ ਇਸ ਗੰਭੀਰ ਸੰਕਟ ਵਿੱਚੋਂ ਕੱਢਣ ਲਈ ਲੋੜੀਂਦੇ ਸਾਧਨ ਮੌਜੂਦ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਲਈ ਕੇਂਦਰ ਸਰਕਾਰ ਤੋਂ ਇਕ ਪੈਸਾ ਵੀ ਨਹੀਂ ਮੰਗੇਗੀ।