ਦੇਖੋ DC ਦੇ ਸਮਝਾਉਣ ਦਾ ਤਰੀਕਾ

Tags

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਬਾਰਸ਼ ਦਾ ਸਿਰਸਲਾ ਜਾਰੀ ਹੈ। ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਅਮਲੋਹ ਅਤੇ ਖੰਨਾ ਵਿਚ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬਿੱਸੀ ਪਠਾਣਾ, ਖੰਨਾ, ਪਾਇਲ, ਖਮਾਣੋਂ, ਲੁਧਿਆਣਾ ਪੂਰਬੀ, ਸਮਰਾਲਾ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਭਾਰੀ ਮੀਂਹ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ। ਮੌਸਮ ਵਿਭਾਗ ਦੇ ਸੀਨੀਅਰ ਅਧਿਕਾਰੀ ਏ.ਕੇ.ਸਿੰਘ ਨੇ ਨਿਊਜ਼ 18 ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਇਨ੍ਹਾਂ ਸੂਬਿਆਂ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਪੰਜਾਬ ਹਰਿਆਣਾ ਚੰਡੀਗੜ੍ਹ ਵਿੱਚ ਮੀਂਹ ਪਵੇਗਾ। ਕੁਝ ਇਲਾਕੇ ਅਜਿਹੇ ਹਨ ਜਿੱਥੇ ਭਾਰੀ ਮੀਂਹ ਪੈ ਰਿਹਾ ਹੈ। ਉਨ੍ਹਾਂ ਸਾਫ ਆਖਿਆ ਕਿ ਅਗਲੇ 3 ਤੋਂ 4 ਦਿਨ ਮੌਸਮ ਇਸੇ ਤਰ੍ਹਾਂ ਰਹਿਣ ਵਾਲਾ ਹੈ।