ਜਲੰਧਰ ਕੇ ਸੰਸਦ ਅਤੇ 'ਆਪ' ਨੇਤਾ ਸੁਸ਼ੀਲ ਰਿੰਕੂ ਨਾਲ ਹੋਇਆ ਧੋਖਾ

Tags


ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਫੇਸਬੁੱਕ ਪੇਜ਼ ਹੈਕ ਹੋ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਸੁਸ਼ੀਲ ਕੁਮਾਰ ਰਿੰਕੂ ਨੇ ਲਾਈਵ ਹੋ ਕੇ ਦਿੱਤੀ ਹੈ। ਲਾਈਵ ਹੋ ਕੇ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੈਂ ਆਪਣੇ ਸਾਰੇ ਦੋਸਤਾਂ ਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਮੇਰਾ ਫੇਸਬੁੱਕ ਦਾ ਪੇਜ਼ ਹੈਕ ਕਰ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਮੇਰੇ ਪੇਜ਼ ਤੋਂ ਕੋਈ ਮੈਸੇਜ, ਗਲਤ ਕੁਮੈਂਟ ਜਾਂ ਫਿਰ ਕੋਈ ਡਿਮਾਂਡ ਕਰਦਾ ਹੈ ਤਾਂ ਉਸ ਨੂੰ ਕੋਈ ਸੀਰੀਅਸ ਨਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਫੇਸਬੁੱਕ ਪੇਜ਼ ਹੈਕ ਕਰ ਦਿੱਤਾ ਗਿਆ ਹੈ, ਜਿਸ ਸਬੰਧੀ ਇਸ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਗਈ ਹੈ।

ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਬਹੁਤ ਹੀ ਜਲਦੀ ਅਜਿਹੀ ਸ਼ਰਾਰਤ ਕਰਨ ਵਾਲਿਆਂ ਦਾ ਪਤਾ ਲਗਾਇਆ ਜਾਵੇਗਾ ਕਿ ਅਜਿਹੀ ਕੋਝੀ ਹਰਕਤ ਕਿਸ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਰਿਕੁਐਸਟ ਜਾਂ ਫਿਰ ਗਲਤ ਕੁਮੈਂਟ ਕੀਤੇ ਜਾਂਦੇ ਹਨ ਤਾਂ ਕ੍ਰਿਪਾ ਕਰਕੇ ਉਨ੍ਹਾਂ ਦੇ ਧਿਆਨ ਵਿਚ ਇਹ ਗੱਲ ਜ਼ਰੂਰ ਲਿਆਂਦੀ ਜਾਵੇ।