ਰਾਜਾ ਵੜਿੰਗ ਦਾ ਸਿਆਸਤ ਛੱਡਣ ਦਾ ਐਲਾਨ, ਕਾਂਗਰਸ ਹਾਈਕਮਾਨ ਡਰੀ

Tags

ਪੰਜਾਬ ਕਾਂਗਰਸ ਪਾਰਟੀ ਨੇ ਅੱਜ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਪ੍ਰਮੁੱਖ ਮੁੱਦਿਆਂ, ਚਿੰਤਾਵਾਂ ਅਤੇ ਅਪਣਾਈ ਜਾਣ ਵਾਲੀ ਰਣਨੀਤੀ 'ਤੇ ਚਰਚਾ ਕਰਨ ਲਈ ਪਾਰਟੀ ਮੀਟਿੰਗ ਕੀਤੀ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਚੋਣ ਲੜੇ ਉਮੀਦਵਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਵਿਧਾਇਕਾਂ ਸਮੇਤ ਸੀਨੀਅਰ ਕਾਂਗਰਸ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਵੜਿੰਗ ਨੇ ਦਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਹਲਕਾ ਪੱਧਰੀ ਰਣਨੀਤੀ ਅਤੇ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਪਾਰਟੀ ਮੀਟਿੰਗ ਦੌਰਾਨ ਪ੍ਰੋਗਰਾਮਾਂ ਦੀ ਸਮਾਂ ਸੂਚੀ ਤੇ ਬੂਥ ਅਨੁਸਾਰ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ। ਸੀਟ ਦੀ ਵੰਡ ਨੂੰ ਲੈ ਕੇ ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਵੜਿੰਗ ਨੇ ਝੂਠੀ ਜਾਣਕਾਰੀ ਫੈਲਾਉਣ ਵਾਲਿਆਂ ਦੀ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਸ ਬਿਰਤਾਂਤ ਨੂੰ ਸਿਰਜਿਆ ਜਾ ਰਿਹਾ ਹੈ। ਸੀਟਾਂ ਦੀ ਵੰਡ ਏਜੰਡਾ ਨਹੀਂ ਹੈ, ਜਮਹੂਰੀਅਤ ਨੂੰ ਬਚਾਉਣਾ ਸਾਂਝਾ ਉਦੇਸ਼ ਹੈ ਅਤੇ ਅਸੀਂ ਉਨ੍ਹਾਂ ਸਾਰੀਆਂ ਇਕ-ਸਮਾਨ ਸੋਚ ਵਾਲੀਆਂ ਪਾਰਟੀਆਂ ਨਾਲ ਖੜ੍ਹੇ ਹਾਂ ਜੋ ਸੰਵਿਧਾਨ ਦਾ ਬਰਾਬਰ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਨਾਲ ਲੜ ਰਹੇ ਹਨ ਜੋ ਤਾਨਾਸ਼ਾਹ ਬਣ ਗਏ ਹਨ।