ਹੁਣੇ ਹੁਣੇ ਮਾਨ ਨੂੰ ਆਹ ਮੁਲਾਜਮਾਂ ਤੇ ਚੜਿਆ ਜਬਰਦਸਤ ਗੁੱਸਾ।।

Tags

ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਫਸਰਾਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਸੀ. ਦਫ਼ਤਰਾਂ ਵਿੱਚ ਮਾਲ ਅਫ਼ਸਰਾਂ ਸਮੇਤ ਸਟਾਫ਼ ਹੜਤਾਲ ’ਤੇ ਜਾਣ ਲਈ ਆਜ਼ਾਦ ਹੈ ਪਰ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਕਲਮਛੋੜ ਹੜਤਾਲ 'ਤੇ ਜਾਣ ਲਈ ਆਜ਼ਾਦ ਹਨ ਪਰ ਫਿਰ ਸੂਬਾ ਸਰਕਾਰ ਫੈਸਲਾ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ। ਮੁੱਖ ਮੰਤਰੀ ਨੇ ਇਸ ਕੁਤਾਹੀ ਲਈ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨ ਹਨ, ਜੋ ਕਲਮ ਹੱਥ ਵਿੱਚ ਲੈ ਕੇ ਸੂਬੇ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਵਾਰਥਾਂ ਲਈ ਜਾਂ ਉਨ੍ਹਾਂ ਲੋਕਾਂ ਦੀ ਹਮਾਇਤ ਲਈ ਕਲਮਛੋੜ ਹੜਤਾਲ ਨਾ ਕਰਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।