ਵਿਧਾਨ ਸਭਾ ਚ ਸ਼ਰਮ ਆਉਂਦੀ ਹੈ ਅਸੀਂ ਕਿਸ ਆਦਮੀ ਦੇ ਸਾਹਮਣੇ ਬੈਠੇ ਹਾਂ

Tags

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਾਸਟਰ ਤਾਰਾ ਸਿੰਘ ਵੱਲੋਂ ਲਿਖੀਆਂ ਗਈਆਂ ਸੱਤ ਪੁਸਤਕਾਂ ਲੋਕ-ਅਰਪਣ ਕੀਤੀਆਂ ਗਈਆਂ। ਪੁਸਤਕਾਂ ਲੋਕ-ਅਰਪਣ ਕਰਦੇ ਹੋਏ ਉੱਘੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੇ ਇਹ ਕਿਤਾਬਾਂ ਛਾਪ ਕੇ ਸੁਨਹਿਰੀ ਇਤਿਹਾਸ ਸਾਂਭ ਲਿਆ ਹੈ। ਮਾਸਟਰ ਤਾਰਾ ਸਿੰਘ ਸਿਰਫ਼ ਇਕ ਸਿਆਸੀ ਆਗੂ ਨਹੀਂ ਬਲਕਿ ਇਕ ਰਾਸ਼ਟਰਵਾਦੀ ਸਿੱਖ ਨੇਤਾ ਸਨ ਜਿਨ੍ਹਾਂ ਨੇ ਕੌਮਾਂਤਰੀ ਪੱਧਰ ’ਤੇ ਸਿੱਖ ਪਛਾਣ ਨੂੰ ਸਥਾਪਿਤ ਕਰਨ ਵਿਚ ਵੱਡੀ ਭੂਮਿਕਾ ਨਿਭਾਈ।

ਉਨ੍ਹਾਂ ਦੀਆਂ ਪੁਸਤਕਾਂ ਵਿਚੋਂ ਉਨ੍ਹਾਂ ਦੀ ਦੂਰ-ਅੰਦੇਸ਼ੀ ਤੇ ਵਿਲੱਖਣ ਸ਼ਖ਼ਸੀਅਤ ਸਾਫ਼ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਵੱਡੇ ਕਾਰਜ ਜਿਨ੍ਹਾਂ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ ਉਹ ਨਿਭਾ ਨਹੀਂ ਰਹੀਆਂ ਹਨ ਪਰ ਲੇਖਕਾਂ ਵੱਲੋਂ ਸੀਮਿਤ ਸਰੋਤਾਂ ਨਾਲ ਚਲਾਈ ਜਾ ਰਹੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਕਰ ਰਹੀ ਹੈ। ਇਸ ਲਈ ਇਨ੍ਹਾਂ ਸੰਸਥਾਵਾਂ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ। ਇਸ ਮੌਕੇ ਸੁਖਜਿੰਦਰ ਰੰਧਾਵਾ ਦੇ ਨਾਲ ਗੁਰੂ ਨਾਨਕ ਦੇਵ ਯੂਨਵਿਰਸਿਟੀ ਦੇ ਸਾਬਕਾ ਵੀਸੀ ਡਾ. ਸ.ਪ. ਸਿੰਘ, ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ, ਮਾਸਟਰ ਤਾਰਾ ਸਿੰਘ ਜੀ ਦੀ ਦੋਹਤਰੀ ਬੀਬੀ ਕਿਰਨਜੋਤ ਕੌਰ ਅਤੇ ਦੋਹਤਰੇ ਸ. ਮਨਬੀਰ ਸਿੰਘ