CM ਮਾਨ ਨੂੰ ਜਦੋ ਲੇਡੀ ਡਾ ਨੇ ਕਿਹਾ 2 ਮਿੰਟ ਭਗਵੰਤ ਮਾਨ ਜੀ ਗੱਲ ਸੁਣਿਓ .. ਕੈਮਰੇ 'ਚ ਰਿਕਾਡ ਹੋਈ ਵਾਤਾਲਾਪ ਸੁਣੋ

Tags

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨਾਂ ਦੀਆਂ ਬਰੂਹਾਂ ’ਤੇ ਪਹੁੰਚਾਉਣ ਦੇ ਮੰਤਵ ਤਹਿਤ ਅੱਜ ਜ਼ਿਲ੍ਹੇ ਵਿੱਚ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਜ਼ਿਲ੍ਹੇ ਵਿੱਚ 38 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਸਨ ਅਤੇ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 55 ਹੋ ਗਈ ਹੈ। ਪਿੰਡ ਰਾਓਵਾਲੀ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ 583 ਆਮ ਆਦਮੀ ਕਲੀਨਿਕ ਸਫ਼ਲਤਾ ਪੂਰਵਕ ਚਲਾਏ ਜਾ ਰਹੇ ਹਨ ਅਤੇ 76 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਕਲੀਨਿਕਾਂ ਵਿੱਚ 38 ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ ਵਿੱਚ ਹੁਣ ਤੱਕ 2.5 ਲੱਖ ਲੋਕ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਉਨਾਂ ਦੱਸਿਆ ਕਿ ਬੇਹਤਰੀਨ ਸਿਹਤ ਸਹੂਲਤਾਂ ਦੇ ਕੇ ਸਿਹਤ ਸਹੂਲਤਾਂ ਵਿਚ ਢਾਂਚਾਗਤ ਸੁਧਾਰ ਲੈ ਕੇ ਆਉਣਾ ਸਰਕਾਰ ਦਾ ਇੱਕ ਕ੍ਰਾਂਤੀਕਾਰੀ ਕਦਮ ਹੈ। ਇਸ ਨਾਲ ਜਿੱਥੇ ਮਰੀਜਾਂ ਨੂੰ ਹਰ ਤਰ੍ਹਾਂ ਦੀ ਸਿਹਤ ਸਹੂਲਤ ਇੱਕ ਹੀ ਛੱਤ ਹੇਠ ਮਿਲੇਗੀ, ਉੱਥੇ ਹੀ ਦੂਸਰੇ ਪਾਸੇ ਵੱਡੇ ਸਰਕਾਰੀ ਹਸਪਤਾਲਾਂ ਵਿਚ ਵੀ ਮਰੀਜਾਂ ਦਾ ਬੋਝ ਘੱਟੇਗਾ ਅਤੇ ਮਰੀਜਾਂ ਦੇ ਵੀ ਟਾਈਮ ਦੀ ਬਚਤ ਹੋਏਗੀ।