ਕਾਂਗਰਸ ਵੱਲੋਂ ਪਠਾਨਕੋਟ ਜ਼ਮੀਨ ਘਪਲੇ ਮਾਮਲੇ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਭਲਕੇ 13 ਅਗਸਤ ਨੂੰ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੇ ਕਾਂਗਰਸੀ ਆਗੂ ਤੇ ਵਰਕਰ ਸ਼ਾਮਲ ਹੋਣਗੇ।
ਇਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸਾਬਕਾ ਕੈਬਨਿਟ ਮੰਤਰੀ ਅਰੁਨਾ ਚੌਧਰੀ ਵੱਲੋਂ ਮੀਟਿੰਗ ਕੀਤੀ ਗਈ ਜਿਸ ਲਈ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਅਰੁਣਾ ਚੌਧਰੀ ਨੇ ਦੱਸਿਆ ਕਿ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸੀ ਵਰਕਰ ਐਤਵਾਰ ਸਵੇਰੇ ਹਲਕਾ ਭੋਆ ਦੇ ਕਥਲੌਰ ਪੁਲ ’ਤੇ ਧਰਨਾ ਦੇਣਗੇ ਅਤੇ ਜ਼ਮੀਨ ਘੁਟਾਲੇ ’ਚ ਸ਼ਾਮਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਭੂਮਿਕਾ ਬਾਰੇ ਖ਼ੁਲਾਸੇ ਕਰਨਗੇ।