Cm ਦਾ ਵੱਡਾ ਐਲਾਨ ਅਗਲੇ ਦਿਨਾਂ ਚ ਸ਼ੁਰੂ ਹੋਉ ਏ ਪਲਾਨ

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪਟਿਆਲਾ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਸੀ.ਐਮ ਮਾਨ ਨੇ ਝੰਡਾ ਲਹਿਰਾਇਆ। ਇਸ ਦੌਰਾਨ ਸੀਐਮ ਮਾਨ ਨੇ ਗੁਬਾਰੇ ਛੱਡਣ ਦੀ ਰਸਮ ਵੀ ਨਿਭਾਈ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਡੀਜੀਪੀ ਗੌਰਵ ਯਾਦਵ ਦੇ ਨਾਲ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ- ਆਜ਼ਾਦੀ ਪੂਰੇ ਦੇਸ਼ ਲਈ ਬਹੁਤ ਮਾਅਨੇ ਰੱਖਦੀ ਹੈ…ਪਰ ਪੰਜਾਬ ਦੀ ਮਿੱਟੀ ਤੇ ਜੰਮਿਆਂ ਲਈ ਆਜ਼ਾਦੀ ਦੇ ਪੈਮਾਨੇ ਵੱਖਰੇ ਨੇ…

ਪੰਜਾਬ ਨੇ ਪਹਿਲਾਂ ਆਜ਼ਾਦੀ ਲੈਣ ਲਈ ਵਡਮੁੱਲਾ ਯੋਗਦਾਨ ਪਾਇਆ ਤੇ ਉਸ ਤੋਂ ਬਾਅਦ ਹੁਣ ਆਜ਼ਾਦੀ ਨੂੰ ਕਾਇਮ ਰੱਖਣ ਲਈ ਵੀ ਹਰ ਰੋਜ਼ ਯੋਗਦਾਨ ਪਾ ਰਹੇ ਹਾਂ…ਚਾਹੇ ਗੱਲ ਕਿਸਾਨ ਦੀ ਹੋਵੇ..ਜਵਾਨ ਦੀ ਹੋਵੇ.. ਉਨ੍ਹਾਂ ਨੇ ਅੱਗੇ ਕਿਹਾ- 'ਅੱਜ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਮੈਂ ਜਿੱਥੇ ਸਾਡੇ ਆਜ਼ਾਦੀ ਦੇ ਮਹਾਂਨਾਇਕਾਂ, ਯੋਧਿਆਂ ਤੇ ਸੂਰਮਿਆਂ..ਜਿਨ੍ਹਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਗ਼ੈਰ ਮੁਲਖ਼ ਨੂੰ ਆਜ਼ਾਦ ਕਰਵਾਇਆ ਉਹਨਾਂ ਨੂੰ ਸਲਾਮ ਕਰਦਾ ਹਾਂ…ਉੱਥੇ ਹੀ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦਾ ਹਾਂ…