'ਜਿਨ੍ਹਾਂ ਚਿਰ ਇਨਸਾਫ਼ ਨਹੀਂ ਮਿਲਦਾ ਅਸੀਂ ਟਿੱਕ ਕੇ ਨਹੀਂ ਬੈਠਾਂਗੇ'

Tags

ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਰੁਕਣ ਦਾ ਕੋਈ ਸੰਕੇਤ ਨਜ਼ਰ ਨਹੀਂ ਆ ਰਿਹਾ ਹੈ। ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਕੁੱਝ ਮਹੀਨੇ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਉਸ ਦੇ ਕਤਲ 'ਚ ਸੰਭਾਵਿਤ ਸ਼ਮੂਲੀਅਤ ਦਾ ਦੋਸ਼ ਲਾਇਆ ਹੈ। ਹਾਲਾਂਕਿ, ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਇਸੇ ਲੜੀ ਤਹਿਤ ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਭਾਰਤ 'ਤੇ ਵਿਦੇਸ਼ੀ ਦਖਲਅੰਦਾਜ਼ੀ ਸਬੰਧੀ ਲਾਏ ਦੋਸ਼ਾਂ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕੈਨੇਡਾ ਦੇ ਕਮਿਸ਼ਨਰ ਇਨ ਚਾਰਜ ਪਬਲਿਕ ਇਨਕੁਆਰੀ ਨੂੰ ਪੱਤਰ ਲਿਖਿਆ ਹੈ।

ਜਗਮੀਤ ਸਿੰਘ ਨੇ ਐਕਸ 'ਤੇ ਲਿਖਿਆ, "ਮੈਂ ਵਿਦੇਸ਼ੀ ਦਖਲਅੰਦਾਜ਼ੀ ਦੀ ਜਾਂਚ ਲਈ ਜਾਂਚ ਕਮਿਸ਼ਨ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਭਾਰਤੀ (ਵਿਦੇਸ਼ੀ) ਦਖਲਅੰਦਾਜ਼ੀ ਦੀ ਜਾਂਚ ਕਰਨ ਲਈ ਕਿਹਾ ਹੈ।" ਉਹਨਾਂ ਨੇ ਅੱਗੇ ਲਿਖਿਆ, "ਮੈਂ ਆਪਣੀ ਸਮਰੱਥਾ ਦੇ ਮੁਤਾਬਕ ਉਹ ਸਭ ਕੁੱਝ ਕਰਾਂਗਾ ਜਿਸ ਨਾਲ ਕੈਨੇਡੀਅਨ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।" ਜਗਮੀਤ ਸਿੰਘ ਨੇ ਕਮਿਸ਼ਨ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਕੈਨੇਡੀਅਨ ਨਾਗਰਿਕਾਂ ਦੀ ਬਚਾਅ, ਸੁਰੱਖਿਆ ਅਤੇ ਪ੍ਰਗਟਾਵੇ ਦੀ ਆਜ਼ਾਦੀ ਸਿਹਤਮੰਦ ਲੋਕਤੰਤਰ ਦੇ ਤੱਤ ਹਨ। ਸਾਡੇ ਭਾਈਚਾਰੇ (ਕੈਨੇਡੀਅਨ ਸਿੱਖਾਂ) ਨੂੰ ਹਮੇਸ਼ਾ ਇਹ ਖਤਰਾ ਰਿਹਾ ਹੈ ਕਿ ਭਾਰਤ ਕੈਨੇਡਾ ਦੀਆਂ ਜਮਹੂਰੀ ਕਦਰਾਂ-ਕੀਮਤਾਂ ਵਿਚ ਰੁਕਾਵਟਾਂ ਪੈਦਾ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਜਗਮੀਤ ਸਿੰਘ ਦੀ ਪਾਰਟੀ ਐਨਡੀਪੀ ਨੇ ਜਸਟਿਨ ਟਰੂਡੋ ਦੀ ਸਰਕਾਰ ਨੂੰ ਸਮਰਥਨ ਦਿੱਤਾ ਹੋਇਆ ਹੈ।