ਸੀਐੱਮ ਮਾਨ ਦਾ ਇੱਕ ਹੋਰ ਵੱਡਾ ਐਲਾਨ

Tags

ਪੰਜਾਬ ਸਰਕਾਰ ਵਲੋਂ ਅੱਜ ਸੂਬੇ ਵਿੱਚ ਸਰਕਾਰ-ਸਨਅਤਕਾਰ ਮਿਲਣੀ ਸ਼ੁਰੂ ਕੀਤੀ ਗਈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਨਅਤਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇੰਨਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਪੰਜਾਬ ਸਰਕਾਰ ਸਨਅਤਾਂ ਵਾਸਤੇ ਨਹਿਰੀ ਪਾਣੀ ਉਪਲਬਧ ਕਰਵਾਏਗੀ ਜੋ ਕਿ ਸਨਅਤਕਾਰਾਂ ਨੂੰ ਸਸਤਾ ਵੀ ਮਿਲੇਗਾ।

ਮੁੱਖ ਮੰਤਰੀ ਨੇ ਨਹਿਰੀ ਵਿਭਾਗ ਦੇ ਸਕੱਤਰ ਨੂੰ ਮੌਕੇ ’ਤੇ ਹੀ ਨਹਿਰੀ ਪਾਣੀ ਦੀ ਉਪਲਬਧਤਾ ਬਾਰੇ ਪੁੱਛਿਆ ਜਿਨ੍ਹਾਂ ਨੇ ਇਸ ਬਾਰੇ ਹਾਂ ਪੱਖੀ ਹੁੰਗਾਰਾ ਦਿੱਤਾ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਜਲਦੀ ਹੀ ਟੂਰਿਜ਼ਮ ਪੁਲੀਸ ਦਾ ਯੂਨਿਟ ਸ਼ੁਰੂ ਕੀਤਾ ਜਾਵੇਗਾ। ਟ੍ਰੈਫਿਕ ਕੰਟਰੋਲ ਵਾਸਤੇ ਮਸਨੂਈ ਇੰਟੈਲੀਜੈਂਸ ਦੀ ਵਰਤੋਂ ਕੀਤੀ ਜਾਵੇਗੀ। ਇਸ ਦੌਰਾਨ ਸ੍ਰੀ ਕੇਜਰੀਵਾਲ ਨੇ ਆਖਿਆ ਕਿ ਪੰਜਾਬ ਦੀ ਤਰੱਕੀ ਵਾਸਤੇ ਘਰੇਲੂ ਨਿਵੇਸ਼ ਨੂੰ ਵਧਾਇਆ ਜਾਵੇਗਾ। ਦੱਸਣਯੋਗ ਹੈ ਕਿ ਲੁਧਿਆਣਾ ਤੇ ਮੁਹਾਲੀ ਵਿਚ 15 ਸਤੰਬਰ ਨੂੰ ਸਰਕਾਰ-ਸਨਅਤਕਾਰ ਮਿਲਣੀ ਕੀਤੀ ਜਾਵੇਗੀ।