CM ਭਗਵੰਤ ਮਾਨ ਦਾ ਸਾਥੀ ਆਹ ਕੀ ਬੋਲ ਗਿਆ। ਹਾਸਾ ਰੋਕਦੀ ਰਹਿਗੀ ਅਨਮੋਲ ਗਗਨ ਮਾਨ

Tags

ਮੁਹਾਲੀ ਦੀ ਐਮਿਟੀ ਯੂਨੀਵਰਸਿਟੀ ਵਿੱਚ ਪੰਜਾਬ ਸਰਕਾਰ ਦਾ ਪਲੇਠਾ ਤਿੰਨ ਰੋਜ਼ਾ ਸੈਰ ਸਪਾਟਾ ਸੰਮੇਲਨ ਤੇ ਟਰੈਵਲ ਮਾਰਟ ਅੱਜ ਸ਼ੁਰੂ ਹੋ ਗਿਆ। ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਮੌਕੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸਮੇਤ ਪੰਜਾਬ ਕੈਬਨਿਟ ਦੇ ਕਈ ਮੰਤਰੀ, ਵਿਧਾਇਕ ਕੁਲਵੰਤ ਸਿੰਘ, ਮੁੱਖ ਸਕੱਤਰ ਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਸਤਿੰਦਰ ਸੱਤੀ ਨੇ ਮੰਚ ਸੰਚਾਲਨ ਕੀਤਾ, ਜਦੋਂਕਿ ਟੀਵੀ ਕਲਾਕਾਰ ਕਪਿਲ ਸ਼ਰਮਾ ਨੇ ਵੀ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਤੇ ਸੈਰ ਸਪਾਟਾ ਮੰਤਰੀ ਨੇ ਪੰਜਾਬ ਲਈ ਕਈ ਨਵੀਆਂ ਸੈਰ ਸਪਾਟਾ ਨੀਤੀਆਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਜੀ-20 ਸਿਖ਼ਰ ਸੰਮੇਲਨ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਦੇ ਸੱਦੇ ’ਤੇ

ਸੈਰ ਸਪਾਟਾ ਸੰਮੇਲਨ ਵਿੱਚ ਪਹੁੰਚੇ ਨਿਵੇਸ਼ਕਾਂ ਨੇ ਆਪ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਪੂੰਜੀ ਨਿਵੇਸ਼ ਲਈ ਇਹ ਢੁਕਵਾਂ ਸਮਾਂ ਹੈ ਅਤੇ ਨਿਵੇਸ਼ਕਾਂ ਨੂੰ ਸਿੰਗਲ ਵਿੰਡੋ ’ਤੇ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸੈਰ ਸਪਾਟਾ ਸੰਮੇਲਨ ਲਈ ਦੇਸ਼ ਦੀ ਸੈਰ ਸਪਾਟਾ ਸਨਅਤ ਵਿਚ ਭਾਰੀ ਉਤਸ਼ਾਹ ਹੈ, ਜਿਸ ਨਾਲ ਸੂਬੇ ਨੂੰ ਭਵਿੱਖ ਵਿਚ ਵੱਡੇ ਪੱਧਰ ਤੇ ਆਰਥਿਕ ਲਾਭ ਹੋਵੇਗਾ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ 600 ਦੇ ਕਰੀਬ ਦੇਸ਼ ਦੀਆਂ ਨਾਮੀ ਹਸਤੀਆਂ ਹਿੱਸਾ ਲੈ ਰਹੀਆਂ ਹਨ।