ਪੰਜਾਬ 'ਚ ਲੱਖਾਂ ਰੁਪਏ ਦੀ ਵਿਕਿਆ ਕਰੂ ਪਰਾਲੀ, ਗੌਰ ਨਾਲ ਸੁਣ ਲੇਓ ਆਹ ਗੱਲ!

Tags

ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਪਰਾਲੀ ਪ੍ਰਬੰਧਨ ਦੀ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਵੱਖ-ਵੱਖ ਪ੍ਰਸ਼ਾਸਨਿਕ ਗਤੀਵਿਧੀਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤੇਜ ਕਰ ਦਿੱਤੀਆਂ ਹਨ। ਕਿਸਾਨਾਂ ਨਾਲ ਸਬੰਧਤ ਹਰੇਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਵਿੱਚ ਨਿਯਮਤ ਦੌਰਾ ਕਰਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਜਿਹੜੇ ਪਿੰਡਾਂ ਵਿੱਚ ਪਰਾਲੀ ਜਾਂ ਫਸਲਾਂ ਦੀ ਰਹਿੰਦ ਖੂੰਹਦ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਸਨ,

ਉਨ੍ਹਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦਾ ਹਿੱਸਾ ਬਣਨ ਲਈ ਪੇ੍ਰਿਤ ਕੀਤਾ ਜਾਵੇ।ਜਿਹੜੇ ਕਿਸਾਨ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਬੰਦ ਕਰਨ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣਗੇ ਉਨ੍ਹਾਂ ਕਿਸਾਨਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਕਾਜ ਕਰਵਾਉਣ ਵਿੱਚ ਵਧੇਰੇ ਤਰਜੀਹ ਦੇਣ ਦੀ ਹਦਾਇਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਕਲੱਸਟਰ ਅਫਸਰਾਂ ਤੋਂ ਪਿੰਡਾਂ ਵਿੱਚ ਮੁਹੱਈਆ ਕਰਵਾਈ ਖੇਤੀ ਮਸ਼ੀਨਰੀ ਦੀ ਵਰਤੋਂ ਸਬੰਧੀ ਨਿਰੰਤਰ ਜਾਇਜ਼ਾ ਲੈਣ ਤਾਂ ਜੋ ਕੋਈ ਵੀ ਖੇਤੀ ਮਸ਼ੀਨਰੀ ਅਣਵਰਤੀ ਨਾ ਰਹਿ ਸਕੇ।