CM ਭਗਵੰਤ ਮਾਨ ਨੂੰ ਆਹ ਕੀ ਕਹੀ ਜਾਂਦਾ ਪ੍ਰਤਾਪ ਸਿੰਘ ਬਾਜਵਾ!

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਲੈ ਕੇ ਸਿਆਸੀ ਹਲਚਲ ਮਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨਾਂ ਨੂੰ ਰੋਜ਼ਾਨਾ ਝਗੜੇ ਦੀ ਬਜਾਏ ਲਾਈਵ ਬਹਿਸ ਕਰਨ ਲਈ ਕਿਹਾ ਹੈ। ਇਸ ਦੇ ਜਵਾਬ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੁਣੌਤੀ ਸਵੀਕਾਰ ਕਰ ਲਈ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ,ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਚੈਲੇਂਜ ਮੈਨੂੰ ਮਨਜ਼ੂਰ ਹੈ। ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿੱਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ 'ਤੇ ਹੋਣੀ ਚਾਹੀਦੀ ਹੈ।

ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ 'ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਦੇ ਦੁਆਰਾ ਹੋਣੀ ਚਾਹੀਦੀ ਹੈ ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ। 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ। ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ। ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ। ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ 'ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।