ਆਹ ਗੱਲ ਕਰਕੇ ਤਾਂ ਸੁਖਬੀਰ ਬਾਦਲ ਦੀ ਜਮਾਂ ਫੱਟੀ ਪੋਚ ਗਿਆ CM ਭਗਵੰਤ ਮਾਨ!

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਲੋਕਾਂ ਨਾਲ ਗੰਢਤੁੱਪ ਸੀ ਜਿਸ ਕਰਕੇ ਉਹ ਇੱਕ ਨਵੰਬਰ ਦੀ ਬਹਿਸ ਵਿੱਚ ਆਉਣ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਸੂਬੇ ਦੇ ਲਹੂ ਨਾਲ ਭਿੱਜੇ ਹੋਏ ਹਨ ਕਿਉਂਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਹਮੇਸ਼ਾ ਗੱਦਾਰੀ ਕੀਤੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਸੂਬੇ ਨਾਲ ਕਮਾਏ ਧ੍ਰੋਹ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਿਸ ਪੰਜਾਬ ਨੂੰ ਕੀਹਨੇ ਅਤੇ ਕਿਵੇਂ ਲੁੱਟਣ ਉਤੇ ਕੇਂਦਰਿਤ ਹੋਵੇਗੀ ਜਿਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਾ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਨੌਜਵਾਨਾਂ, ਖੇਤੀਬਾੜੀ, ਵਪਾਰ-ਦੁਕਾਨਦਾਰ, ਗੁਰਬਾਣੀ ਤੇ ਦਰਿਆਈ ਪਾਣੀਆਂ ਉਤੇ ਡਾਕਾ ਮਾਰਨ ਸਣੇ ਸੂਬੇ ਨਾਲ ਸਬੰਧਤ ਮਸਲਿਆਂ ਉਤੇ ਚਰਚਾ ਹੋਵੇਗੀ।