ਲੱਖਾ ਸਿਧਾਣਾ ਨੂੰ ਪੁਲਿਸ ਨੇ ਬਠਿੰਡਾ ਦੇ ਰਾਮਪੁਰਾ ਫੂਲ ਤੋਂ ਹਿਰਾਸਤ ਵਿੱਚ ਲੈਣ ਦੀ ਖਬਰ ਸਾਹਮਣੇ ਆ ਰਹੀ ਹੈ। ਲੱਖਾ ਸਿਧਾਣਾ ਪ੍ਰਾਈਵੇਟ ਸਕੂਲ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਜਾ ਰਿਹਾ ਸੀ। ਪੁਲਿਸ ਨੇ ਪ੍ਰਿੰਸੀਪਲ ਦੀ ਸ਼ਿਕਾਇਤ ’ਤੇ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਸਕੂਲ ਦੇ 2-3 ਕਰਮਚਾਰੀਆਂ ਨੂੰ ਕੁਝ ਕਾਰਨਾਂ ਕਰਕੇ ਨੌਕਰੀ ਤੋਂ ਹਟਾ ਦਿੱਤਾ ਗਿਆ ਸੀ। ਲੱਖਾ ਸਿਧਾਣਾ ਇਸ ਦਾ ਵਿਰੋਧ ਕਰ ਰਹੇ ਸਨ। ਕੱਲ੍ਹ ਵੀ ਸਕੂਲ ਦੇ ਸਾਹਮਣੇ ਹੰਗਾਮਾ ਹੋਇਆ ਸੀ। ਐਸਪੀ ਹੈੱਡਕੁਆਰਟਰ ਗੁਰਵਿੰਦਰ ਸਿੰਘ ਸੰਘਾ ਦੀ ਅਗਵਾਈ ਵਿੱਚ ਬਠਿੰਡਾ ਤੋਂ ਭਾਰੀ ਪੁਲਿਸ ਫੋਰਸ ਪੁੱਜੀ। ਉਨ੍ਹਾਂ ਸੜਕ ਜਾਮ ਕਰ ਰਹੇ ਲੱਖਾ ਅਤੇ ਉਸ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਲੱਖਾ ਸਿਧਾਣਾ ਪਿਛਲੇ ਦਿਨੀਂ ਇੱਕ ਸੰਸਥਾ ਦੇ ਸਕੂਲ ਵਿੱਚ ਪ੍ਰਿੰਸੀਪਲ ਤੇ ਅਧਿਆਪਕਾਂ ਨੂੰ ਪੰਜਾਬੀ ਬੋਲੀ ਨੂੰ ਲੈ ਕੇ ਧਮਕਾ ਰਿਹਾ ਸੀ ਜਿਸ ਨੂੰ ਲੈ ਕੇ ਸਕੂਲ ਪ੍ਰਬੰਧਕਾਂ ਵੱਲੋਂ ਲੱਖੇ ਸਿਧਾਣੇ ਖਿਲਾਫ਼ ਦਰਖਾਸਤ ਦਿੱਤੀ ਗਈ ਸੀ। ਅੱਜ ਬਠਿੰਡਾ ਪੁਲਿਸ ਵੱਲੋਂ ਭਾਰੀ ਫੋਰਸ ਨਾਲ ਲੱਖੇ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੇ ਦੋ-ਤਿੰਨ ਮੁਲਾਜ਼ਮਾਂ ਨੂੰ ਕੁਝ ਕਾਰਨਾਂ ਕਰਕੇ ਹਟਾ ਦਿੱਤਾ ਗਿਆ ਸੀ। ਲੱਖਾ ਨੇ ਸੋਮਵਾਰ ਨੂੰ ਵੀ ਸਕੂਲ ਵਿੱਚ ਹੰਗਾਮਾ ਕੀਤਾ ਸੀ। ਇਸ ਸਬੰਧੀ ਪ੍ਰਿੰਸੀਪਲ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਮੰਗਲਵਾਰ ਦੁਪਹਿਰ 12 ਵਜੇ ਦੇ ਕਰੀਬ ਲੱਖਾ ਨੇ ਉਕਤ ਕਰਮਚਾਰੀ ਨੂੰ ਹਟਾਉਣ ਦੇ ਵਿਰੋਧ ਵਿੱਚ ਸਕੂਲ ਦੇ ਸਾਹਮਣੇ ਸੜਕ 'ਤੇ ਜਾਮ ਲਗਾ ਦਿੱਤਾ ਸੀ।