ਚੱਕ ਲਿਆ ਲੱਖਾ ਸਿਧਾਣਾ, ਪੁਲਿਸ ਦਾ ਐਕਸ਼ਨ! ਵੀਡੀਓ ਵਾਇਰਲ!

Tags

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਰਾਮਪੁਰਾ ਫੂਲ ਦੇ ਬਾਹਰ ਧਰਨਾ ਦੇ ਰਹੇ ਲੱਖਾ ਸਿਧਾਣਾ ਨੂੰ ਬਠਿੰਡਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਲਕੇ ਲੱਖਾ ਸਿਧਾਣਾ ਨੇ ਇੱਕ ਸਕੂਲ ਵਿੱਚ ਹੰਗਾਮਾ ਕੀਤਾ ਸੀ ਜਿਸ ਦੌਰਾਨ ਸਕੂਲ ਉੱਤੇ ਪੰਜਾਬੀ ਨਾ ਪੜ੍ਹਾਉਣ ਦਾ ਇਲਜ਼ਾਮ ਲਗਾਇਆ ਗਿਆ ਸੀ। ਲੱਖਾ ਸਿਧਾਣਾ ਰਾਮਪੁਰਾ ਫੂਲ 'ਚ ਇੱਕ ਸਕੂਲ ਦੀ ਮੈਨੇਜਮੈਂਟ ਵੱਲੋਂ ਵਿਦਿਆਰਥੀ ਨੂੰ ਪੰਜਾਬੀ ਬੋਲਣ 'ਤੇ ਜ਼ੁਰਮਾਨਾ ਖਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਨੇ ਅੱਜ ਕਾਰਵਾਈ ਕਰਦੇ ਹੋਏ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਇਸ ਸਬੰਧੀ ਗੱਲ ਕਰਦਿਆਂ ਐਸ.ਐਸ.ਸੀ ਬਠਿੰਡਾ ਨੇ ਦੱਸਿਆ ਕਿ ਸਕੂਲ ਮੈਨੇਜਮੈਂਟ ਵੱਲੋਂ ਲੱਖਾ ਸਿਧਾਣਾ ਖਿਲਾਫ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਸਕੂਲ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਸੀ ਪਰ ਜਦੋਂ ਲੱਖਾ ਸਿਧਾਣਾ ਨੇ ਉੱਥੇ ਹੀ ਧਰਨਾ ਸ਼ੁਰੂ ਕਰ ਦਿੱਤਾ ਤਾਂ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੂਰੀ ਜਾਂਚ ਤੋਂ ਬਾਅਦ ਅਗੇਰਲੀ ਕਾਰਵਾਈ ਕੀਤੀ ਜਾਵੇਗੀ।